Farmers Protest News: ਹਰਿਆਣਾ ਪੁਲਿਸ ਤੇ ਗ੍ਰਹਿ ਮੰਤਰੀ ਖਿਲਾਫ਼ ਮਾਮਲਾ ਦਰਜ ਕਰਨ `ਤੇ ਅੜੇ ਕਿਸਾਨ
Farmers Protest News: (ਰਿਪੋਰਟ ਕੁਲਬੀਰ ਬੀਰਾ): ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿੱਚ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਮੰਨਦੇ ਹੋਏ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇ ਨਾਲ ਨਾਲ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਹੈ ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਦੋਸ਼ੀਆਂ ਖਿਲਾਫ਼ ਬਾਏਨੇਮ ਐਫਆਈਆਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।