Banur Subdivision News: ਬਨੂੜ ਨੂੰ ਸਬ-ਡਵੀਜ਼ਨ ਬਣਾਉਣ ਦੀ ਮੁੜ ਉੱਠੀ ਮੰਗ; ਲੋਕਾਂ ਵਿੱਚ ਭਾਰੀ ਰੋਸ
Banur Subdivision News: ਬਨੂੜ ਨੂੰ ਸਬ-ਡਵੀਜ਼ਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਉੱਠ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਇਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਨੂੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡ ਜ਼ਿਲ੍ਹਾ ਪਟਿਆਲਾ ਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਸ਼ਾਸਨ ਅਧੀਨ ਹਨ। ਲੋਕਾਂ ਨੇ ਦੱਸਿਆ ਕਿ ਬਨੂੜ ਇਲਾਕੇ ਦੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਕੰਮ ਕਰਵਾਉਣ ਲਈ ਪਟਿਆਲਾ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਕੰਮ ਕਰਵਾਉਣ ਲਈ ਮੁਹਾਲੀ ਜਾਣਾ ਪੈਂਦਾ ਹੈ।