40 ਦਿਨਾਂ ਦੀ ਮਿਲੀ ਪੈਰੋਲ ਤੋਂ ਬਾਅਦ ਬਰਨਾਵਾ ਆਸ਼ਰਮ ਪਹੁੰਚਿਆ ਡੇਰਾ ਮੁਖੀ ਰਾਮ ਰਹੀਮ
Jan 21, 2023, 18:26 PM IST
ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਅੱਜ 3:20 ਵਜੇ ਬਾਗਪਤ ਦੇ ਬਰਨਾਵਾ ਆਸ਼ਰਮ ਲਿਆਂਦਾ ਗਿਆ ਹੈ ਅਤੇ ਹੁਣ ਉਹ ਆਸ਼ਰਮ ਵਿੱਚ ਹੀ 40 ਦਿਨਾਂ ਦੀ ਪੈਰੋਲ ਦੀ ਮਿਆਦ ਪੂਰੀ ਕਰੇਗਾ। ਸੰਤ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਅਤੇ ਯੂਪੀ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਲਿਆਂਦਾ ਗਿਆ ਹੈ ਅਤੇ ਆਸ਼ਰਮ ਦੇ ਬਾਹਰ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।