Amritsar News: ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਪੁਰਬ, ਵੱਡੀ ਗਿਣਤੀ ਸੰਗਤ ਨੇ ਗੁਰੂ ਘਰ `ਚ ਟੇਕਿਆ ਮੱਥਾ
Dhan Dhan Baba Budha ji: ਅੰਮ੍ਰਿਤਸਰ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਵੇਰ ਤੋਂ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਪਵਿੱਤਰ ਸਰੋਵਰ ਤੇ ਇਸ਼ਨਾਨ ਕਰ ਕੀਰਤਨ ਸੁਣ ਸਰਬਤ ਦੇ ਭਲੇ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।