Dhirendra Shastri Video: ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੇ ਬਾਬਾ ਬਾਗੇਸ਼ਵਰ,ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Dhirendra Shastri Video: ਅੱਜ ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਜੀ ਨੇ ਗੁਰਬਾਣੀ ਦਾ ਸਰਵਣ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਉਹ ਇੱਥੇ ਪਹੁੰਚੇ ਹਨ ਅਤੇ ਸਭ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਹੋਣ। 21 ਤੋਂ 23 ਅਕਤੂਬਰ ਤੱਕ ਪਠਾਨਕੋਟ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਸਮਾਗਮ ਵਿੱਚ ਸੰਗਤਾਂ ਨੂੰ ਪ੍ਰਚਾਰ ਕਰਨਗੇ।