Ratan Tata: ਦਿਲਜੀਤ ਦੋਸਾਂਝ ਨੇ ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਚੱਲਦੇ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ
Ratan Tata: ਉੱਘੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ ਹਾਂ ਕਿ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰੋ ਤੇ ਹਮੇਸ਼ਾ ਚੰਗਾ ਸੋਚੋ।