Sunam News: ਸੁਨਾਮ ਦੇ ਪਿੰਡ ਤੋਲਾਵਾਲ `ਚ ਘੋੜਿਆਂ ਨੂੰ ਲੈ ਕੇ ਵਿਵਾਦ, ਪਿੰਡ ਵਾਸੀਆਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਫੈਸਲਾ
Sunam News: ਸੁਨਾਮ ਦੇ ਪਿੰਡ ਤੋਲਾਵਾਲ 'ਚ ਬੀਤੀ ਰਾਤ ਪਿੰਡ ਦੇ ਲੋਕਾਂ ਤੋਂ ਘੋੜੇ ਖੋਹਣ ਦੇ ਇਰਾਦੇ ਨਾਲ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਨ੍ਹਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇੱਥੇ ਵੀ ਸਿਆਸਤ ਗਰਮਾਈ ਹੋਈ ਹੈ, ਇਸ ਘਟਨਾ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ 1 ਜੂਨ ਨੂੰ ਹੋਣ ਵਾਲੀ ਵੋਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ, ਜਦਕਿ ਹੋਰਨਾਂ ਪਾਰਟੀਆਂ ਦੇ ਆਗੂ ਸੱਤਾਧਾਰੀ ਧਿਰ 'ਤੇ ਨਿਸ਼ਾਨਾ ਸਾਧ ਰਹੇ ਹਨ।