Sidhu Moosewala Song: ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਬੱਚੇ ਦਾ ਆਪ੍ਰੇਸ਼ਨ
Sidhu Moosewala Song: ਲੁਧਿਆਣਾ ਦੇ ਜਗਰਾਉਂ ਸ਼ਹਿਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਸੁਣਾ ਕੇ ਡਾਕਟਰ ਬੱਚੇ ਦੀ ਲੱਤ 'ਤੇ ਪਲਾਸਟਰ ਲਗਾ ਰਿਹਾ ਹੈ। ਵੀਡੀਓ 'ਚ ਬੱਚਾ ਗੀਤ 'ਤੇ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਜਦੋਂ ਡਾਕਟਰ ਨੇ 'ਜੱਟ ਦੀ ਮਾਸ਼ੂਕ ਬੀਬਾ ਰਾਸ਼ੀਆ ਤੋ' ਗੀਤ ਚਲਾਇਆ ਤਾਂ ਬੱਚੇ ਦੇ ਨਾਲ ਸਟਾਫ਼ ਵੀ ਨੱਚਣ ਲੱਗ ਪਿਆ।