Congress Clash Video: ਮੀਟਿੰਗ ਦੌਰਾਨ ਕਾਂਗਰਸ ਦੇ ਵਰਕਰ ਆਪਸ `ਚ ਉਲਝੇ, ਦੇਖੋ ਵੀਡੀਓ...
Congress Clash Video: ਕਾਂਗਰਸ ਪਾਰਟੀ ਦੇ ਮਿਸ਼ਨ ਲੋਕ ਸਭਾ 2024 ਤਹਿਤ ਅੱਜ ਹਲਕਾ ਬਲਾਚੌਰ ਵਿਖੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਲਈ ਪਾਰਟੀ ਵਰਕਰਾਂ ਅਤੇ ਪਾਰਟੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਲਈ ਇਕੱਠੇ ਹੋਏ ਪਾਰਟੀ ਸਮਰਥਕਾਂ ਵਿੱਚੋਂ ਕਾਂਗਰਸ ਪਾਰਟੀ ਦੇ ਆਗੂ ਬਰਿੰਦਰ ਢਿੱਲੋਂ ਅਤੇ ਸ੍ਰੀ ਅਨੰਦਪੁਰ ਸਾਹਿਬ ਕਾਂਗਰਸ ਪਾਰਟੀ ਦੇ ਸਮਰਥਕ ਆਪਸ ਵਿੱਚ ਭਿੜ ਗਏ। ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਅਤੇ ਮਨੀਸ਼ ਤਿਵਾੜੀ ਨੇ ਬੜੀ ਮੁਸ਼ਕਲ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਚੁੱਪ ਕਰਵਾਇਆ।