Charanjit Channi Ransom News: ਸਾਬਕਾ ਸੀਐਮ ਚਰਨਜੀਤ ਚੰਨੀ ਨੂੰ 2 ਕਰੋੜ ਦੀ ਫਿਰੌਤੀ ਦਾ ਆਇਆ ਫੋਨ; ਮੀਟਿੰਗ ਵਿੱਚ ਕੀਤੇ ਖ਼ੁਲਾਸੇ
Charanjit Channi Threat News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨਾਂ ਆਪਣੇ ਨਿੱਜੀ ਰਿਹਾਇਸ਼ ਮੋਰਿੰਡਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਇੱਕ ਸਨਸਨੀਖੇਜ ਖੁਲਾਸਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਹੈ ਜਿਸ ਵਿੱਚ ਉਨ੍ਹਾਂ ਕੋਲੋਂ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਸੀ।