Wamiqa Gabbi Video: ਵਾਮਿਕਾ ਗੱਬੀ ਦੀ ਵੀਡੀਓ ਉਤੇ ਪ੍ਰਸ਼ੰਸਕ ਲੁਟਾ ਰਹੇ ਨੇ ਪਿਆਰ
ਅਦਾਕਾਰਾ ਵਾਮਿਕਾ ਗੱਬੀ ने ਪੰਜਾਬੀ ਫਿਲਮਾਂ ਦੇ ਨਾਲ-ਨਾਲ ਆਪਣੀ ਸੀਰੀਜ਼ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਹ ਪੰਜਾਬੀ ਸਿਨੇਮਾ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨਾਲ ਕੰਮ ਕਰਦੀ ਹੋਈ ਨਜ਼ਰ ਆ ਚੁੱਕੀ ਹੈ। ਵਾਮਿਕਾ ਗੱਬੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ ਉਤੇ ਕੀਤੀ ਸੀ। ਉਨ੍ਹਾਂ ਨੇ ਕਰੀਨਾ ਤੇ ਸ਼ਾਹਿਦ ਕਪੂਰ ਦੇ ਨਾਲ ਫ਼ਿਲਮ ‘ਜਬ ਵੀ ਮੈਟ’ ਵਿੱਚ ਬਾਲ ਕਲਾਕਾਰ ਵਜੋਂ ਅਦਾਕਾਰੀ ਕੀਤੀ ਸੀ। ਹਾਲ ਵਿੱਚ ਅਦਾਕਾਰਾ ਨੇ ਆਪਣੀ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।