Faridkot Viral Video: ਪਟਾਕਿਆਂ ਦੇ ਸਟਾਲ ਤੋਂ ਪਟਾਕੇ ਚੁੱਕਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਵਾਇਰਲ
Faridkot Viral Video: ਫਰੀਦਕੋਟ ਵਿੱਚ ਪੁਲਿਸ ਮੁਲਜ਼ਮਾਂ ਵੱਲੋਂ ਪਟਾਕਿਆਂ ਦੇ ਸਟਾਲ ਤੋਂ ਪਟਾਕੇ ਚੁੱਕਣ ਦਾ ਵੀਡੀਓ ਵਾਇਰਲ ਹੋਈ ਹੈ। ਇਸ ਵੀਡੀਓ 'ਤੇ ਡੀਐਸਪੀ ਤ੍ਰਿਲੋਚਨ ਸਿੰਘ ਨੇ ਕਿਹਾ ਕਿ ਉਕਤ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਨਾਜਾਇਜ਼ ਸਟਾਲ ਲਗਾਏ ਜਾਣ ਦੀ ਸੂਚਨਾ ਮਿਲੀ ਸੀ ਅਤੇ ਕੁਝ ਥਾਵਾਂ ਤੋਂ ਪਟਾਕੇ ਜ਼ਬਤ ਕਰਕੇ ਵਾਪਸ ਮੋੜ ਦਿੱਤੇ ਗਏ ਸਨ। ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।