Jagjit Singh Dallewal Video: ਅੰਦੋਲਨ `ਚ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਡੱਲੇਵਾਲ ਨੇ ਜਾਣਿਆ ਹਾਲ
Jagjit Singh Dallewal Video: ਅੱਜ ਤੜਕੇ ਟਰੈਕਟਰ ਟਰਾਲੀ ਵਿੱਚ ਕਿਸਾਨ ਬੈਠ ਕੇ ਸ਼ੰਭੂ ਬਾਰਡਰ 'ਤੇ ਧਰਨੇ ਤੇ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਟਰੱਕ ਨੇ ਟਰੈਕਟਰ ਟਰਾਲੀ ਵਿੱਚ ਟੱਕਰ ਮਾਰ ਦਿੱਤੀ। ਉਸ ਪਰਿਵਾਰ ਨੂੰ ਹਾਲਚਾਲ ਜਾਣਨ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਜਗਜੀਤ ਸਿੰਘ ਡੱਲੇਵਾਲ ਕਿਸਾਨ ਆਗੂ ਪਹੁੰਚੇ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨ ਮਜਬੂਰੀ ਕਾਰਨ ਧਰਨਿਆਂ ਉੱਤੇ ਜਾ ਰਹੇ ਹਨ ਜਿੱਥੇ ਕਿ ਅੱਜ ਇੱਕ ਹੋਰ ਕਿਸਾਨ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ।