Farmers Andolan News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ; ਭਾਜਪਾ ਆਗੂਆਂ ਦੀ ਪਿੰਡਾਂ `ਚ ਐਂਟਰੀ ਕੀਤੀ ਜਾਵੇਗੀ ਬੰਦ
Farmers Andolan News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਕੂਚ ਨੂੰ ਲੈ ਕੇ ਭਲਕੇ ਸੰਯੁਕਤ ਕਿਸਾਨ ਮੋਰਚਾ ਗੈਰਸਿਆਸੀ ਵੱਲੋਂ ਗੁਰਦੁਆਰਾ ਰਕਾਬਗੰਜ ਦਿੱਲੀ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਭਾਜਪਾ ਆਗੂਆਂ ਦੀਆਂ ਪਿੰਡਾਂ ਵਿੱਚ ਐਂਟਰੀਆਂ ਬੰਦ ਕਰ ਦਿੱਤੀਆਂ ਜਾਣਗੀਆਂ।