Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਖੁੱਲ੍ਹੀ ਚਿਤਾਵਨੀ
Sarwan Singh Pandher: ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਪੰਧੇਰ ਨੇ ਚਿਤਾਵਨੀ ਦਿੱਤੀ ਕਿ ਖਨੌਰੀ ਸਰਹੱਦ ਵੱਲ ਵੇਖਣ ਵਾਲਿਆਂ ਦੀਆਂ ਅੱਖ ਕੱਢ ਦਿੱਤੀਆਂ ਜਾਣਗੀਆਂ ਅਤੇ ਹੱਥ ਕਰਨ ਵਾਲਿਆਂ ਦੇ ਹੱਥ ਵੱਢ ਦਿੱਤੇ ਜਾਣਗੇ।