Farmer Protest: ਮਲੇਰਕੋਟਲਾ `ਚ ਪੁਲਿਸ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ
Farmer Protest: ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਾਲੇਰਕੋਟਲਾ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਰੋਸ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ।