Farmer Protest: ਸਰਵਣ ਸਿੰਘ ਪੰਧੇਰ ਨੇ ਸ਼ੰਬੂ ਬਾਰਡਰ ਤੋਂ ਪੰਜਾਬ ਬੰਦ ਦਾ ਕੀਤਾ ਐਲਾਨ
Farmer Protest: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ‘ਪੰਜਾਬ ਬੰਦ’ ਕੀਤਾ ਜਾਵੇਗਾ ਹਾਲਾਂਕਿ ਪੰਧੇਰ ਨੇ ਬੰਦ ਦੌਰਾਨ ਆਮ ਜਨਤਕ ਸਹੂਲਤਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਬੰਦ ਦੌਰਾਨ ਡਾਕਟਰੀ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਆਮ ਵਾਂਗ ਜਾਰੀ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਕੁਝ ਸਖ਼ਤ ਟਿੱਪਣੀਆਂ ਕੀਤੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬੰਦ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।