Sarvan Singh Pandher: ਕਿਸਾਨਾਂ ਵੱਲੋਂ ਲੋਹੜੀ ਵਾਲੇ ਦਿਨ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ
Sarvan Singh Pandher: ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਕੌਮੀ ਖੇਤੀ ਮੰਡੀਕਰਨ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ। ਲੋਹੜੀ ਵਾਲੇ ਦਿਨ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਤੇ ਸੱਤਾਧਾਰੀ ਪਾਰਟੀਆਂ ਦਿੱਲੀ ਚੋਣਾਂ ਵਿੱਚ ਰੁਝ ਗਈਆਂ ਹਨ। ਕਿਸਾਨਾਂ ਦੀ ਸਾਰ ਲੈਣ ਵਾਲਾ ਕੋਈ ਦਿਖਾਈ ਨਹੀਂ ਦੇ ਰਿਹਾ ਹੈ।