Phagwara Highway Jam: ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ-ਪੰਧੇਰ
Phagwara Highway Jam: ਝੋਨੇ ਦੀ ਖ਼ਰੀਦ ਨਾ ਹੋਣ ਅਤੇ ਡੀਏਪੀ ਨਾ ਮਿਲਣ ਕਾਰਨ ਕਿਸਾਨਾਂ ਜਲੰਧਰ-ਲੁਧਿਆਣਾ ਹਾਈਵੇ ਉਤੇ ਫਗਵਾੜਾ ਵਿੱਚ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਫਗਵਾੜਾ ਦੇ ਧਰਨੇ ਵਿੱਚ ਪਹੁੰਚੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਗਲਤ ਨੀਤੀਆਂ ਕਾਰਨ ਕਿਸਾਨ ਪਰੇਸ਼ਾਨ ਹਨ। ਧਰਨਾ ਲਗਾਤਾਰ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਟਵੀਟ ਬੰਦ ਹੈ ਅਤੇ ਕਿਸਾਨਾਂ ਲਈ ਇਕ ਟਵੀਟ ਨਹੀਂ ਕੀਤਾ। ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਫ਼ਸਲ ਮੰਡੀਆਂ ਵਿੱਚ ਪਈ ਹੈ। ਅੱਜ ਮੀਟਿੰਗ ਹੋਣ ਜਾ ਰਹੀ ਹੈ ਪਰ ਕੋਈ ਗੱਲ ਨਹੀਂ ਨਿਕਲਣ ਵਾਲਾ ਹੈ ਜੋ ਕੰਮ ਪੰਜਾਬ ਸਰਕਾਰ ਨੂੰ ਪਹਿਲਾਂ ਕਰਨੇ ਚਾਹੀਦੇ ਸਨ ਉਹ ਹੁਣ ਹੋ ਰਹੇ ਹਨ।