MP Amar Singh: ਕਿਸਾਨਾਂ ਨੂੰ ਦਿੱਲੀ ਆਉਣ ਲਈ ਮਨਜ਼ੂਰੀ ਦੀ ਲੋੜ ਨਹੀਂ-ਸੰਸਦ ਮੈਂਬਰ ਅਮਰ ਸਿੰਘ
MP Amar Singh: ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ ਨੇ ਪਾਰਲੀਮੈਂਟ ਵਿੱਚ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਮੀਡੀਆ ਸਾਹਮਣੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹਨ। ਉਨ੍ਹਾਂ ਨੂੰ ਕੋਈ ਮੰਤਰੀ ਮਿਲਣ ਲਈ ਨਹੀਂ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਆਉਣ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ।