Farmers Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅੱਜ ਘੇਰੇਗਾ ਭਾਜਪਾ ਦੇ ਵੱਡੇ ਆਗੂ
Farmer Protest: ਪੰਜਾਬ ਦੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਦਿੱਲੀ ਵੱਲ ਕੂਚ ਦਾ ਅੱਜ ਪੰਜਵਾਂ ਦਿਨ ਹੈ। ਕਿਸਾਨ ਯੂਨੀਅਨ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਅੱਜ ਪੰਜਾਬ 'ਚ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।