Kisan Andolan: ਕਿਸਾਨ ਕਿਸ ਤਰ੍ਹਾਂ ਪੁੱਜਣਗੇ ਦਿੱਲੀ? ਦੱਸੀ ਪੂਰੀ ਯੋਜਨਾ, ਦੇਖੋ ਪੂਰੀ ਵੀਡੀਓ
Kisan Andolan: ਲੁਧਿਆਣਾ ਦੇ ਈਸੜੂ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਈ। ਇਹ ਮੀਟਿੰਗ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਹੋਈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਸ ਵਿੱਚ ਹਿੱਸਾ ਲਿਆ। ਕਿਸਾਨ ਆਗੂਆਂ ਨੇ ਦਿੱਲੀ ਪੁੱਜਣ ਦੀ ਪੂਰੀ ਯੋਜਨਾ ਦੱਸੀ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਪੁੱਜਣ ਦੀ ਅਪੀਲ ਕੀਤੀ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਰਾਹੀਂ ਨਹੀਂ ਬਲਕਿ ਬੱਸ-ਰੇਲ ਅਤੇ ਆਪਣੇ ਸਾਧਨਾਂ ਰਾਹੀਂ ਦਿੱਲੀ ਜਾਣਗੇ।