Punjab Kisan Aandolan: ਕੈਪਟਨ ਅਮਰਿੰਦਰ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਕੀਤਾ ਰੋਸ ਜ਼ਾਹਿਰ
Punjab Kisan Aandolan: ਪਟਿਆਲਾ ਵਿੱਚ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਕਿਸਾਨ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਦੀਆਂ ਸਰਹੱਦਾਂ ਉਪਰ ਬੈਠੇ ਕਿਸਾਨਾਂ ਉਪਰ ਤਸ਼ੱਦਦ ਢਾਹੇ ਜਾ ਰਹੇ ਹਨ। ਇਸ ਨੂੰ ਲੈ ਕੇ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਦੇ ਅੱਗੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।