Rail Roko Andolan: ਕਿਸਾਨ 3 ਅਕਤੂਬਰ ਤੋਂ ਵਿੱਢਣਗੇ ਰੇਲ ਰੋਕੋ ਅੰਦੋਲਨ; ਮੰਗਾਂ ਪੂਰੀਆਂ ਨਾ ਹੋਣ ਤੱਕ ਜਾਰੀ ਰਹੇਗਾ ਸੰਘਰਸ਼
Rail Roko Andolan: ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਅੰਦੋਲਨ ਦਰਮਿਆਨ ਵੀਡੀਓ ਜਾਰੀ ਕਰਕੇ ਕਿਹਾ ਕਿ 3 ਅਕਤੂਬਰ ਤੋਂ ਦੇਸ਼ ਭਰ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਦੋ ਘੰਟੇ ਲਈ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 12.30 ਵਜੇ ਤੋਂ 2.30 ਵਜੇ ਤੱਕ ਰੇਲ ਰੋਕਾਂ ਜਾਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਬਾਹਰੀ ਸੂਬਿਆਂ ਵਿੱਚ ਅੰਦੋਲਨ ਜ਼ੋਰ ਫੜ ਰਿਹਾ ਹੈ।