Jagjit Singh Dallewal: ਫ਼ਰੀਦਕੋਟ ਵਿੱਚ ਜਗਜੀਤ ਸਿੰਘ ਡੱਲੇਵਾਲ ਦੇ ਹੱਕ `ਚ ਸੜਕਾਂ ਤੇ ਉਤਰੇ ਕਿਸਾਨ
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਭੁੱਖ ਹੜਤਾਲ ਮਰਨ ਵਰਤ ਅੱਜ 46ਵੇ ਦਿਨ 'ਚ ਪ੍ਰਵੇਸ਼ ਕਰ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਹਲੇ ਤੱਕ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕੋਈ ਗੱਲਬਾਤ ਦਾ ਸੱਦਾ ਜਾਂ ਫਿਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਭਰੋਸਾ ਨਹੀਂ ਦਿੱਤਾ ਜਾ ਰਿਹਾ। ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲਾ ਦੀ ਹਾਲਤ ਕਾਫੀ ਨਾਜ਼ੁਕ ਹੁੰਦੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਅੱਜ SKM ਗੈਰ ਰਾਜਨੀਤਿਕ ਵੱਲੋਂ ਦਿੱਤੇ ਸੱਦੇ ਮੁਤਾਬਕ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਪਿੰਡ ਪਿੰਡ ਸ਼ਹਿਰ ਸ਼ਹਿਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਤਹਿਤ ਅੱਜ ਫਰੀਦਕੋਟ ਦੇ ਟਹਿਣਾ ਟੀ ਪੁਆਇੰਟ ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਕ ਰੋਸ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਖਿਲਾਫ ਨਾਹਰੇਬਾਜ਼ੀ ਕੀਤੀ ਗਈ।