Fazilka News: ਪਤੀ ਨਾਲ ਲੜਕੇ ਪਤਨੀ ਨੇ ਨਹਿਰ `ਚ ਮਾਰੀ ਛਾਲ, ਫਿਰ ਹੋਇਆ ਅਜਿਹਾ...ਦੇਖਦੇ ਰਹਿ ਗਏ ਲੋਕ, ਵੇਖੋ ਵੀਡੀਓ
Fazilka News: ਪੰਜਾਬ ਦੇ ਫਾਜ਼ਿਲਕਾ ਵਿੱਚ ਬੇਹੱਦ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਤੀ ਨਾਲ ਲੜਕੇ ਪਤਨੀ ਨੇ ਨਹਿਰ 'ਚ ਛਾਲ ਮਾਰ ਦਿੱਤੀ। ਦਰਅਸਲ ਫਾਜ਼ਿਲਕਾ ਜ਼ਿਲਾ ਪੁਲਿਸ ਵੱਲੋਂ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇੱਕ ਮਹਿਲਾ ਦੀ ਜਾਨ ਬਚਾਈ ਹੈ ਜੋ ਕਿ ਆਤਮ ਹੱਤਿਆ ਕਰਨ ਲਈ ਨਹਿਰ ਵੱਲ ਜਾ ਰਹੀ ਸੀ। ਜ਼ਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਕੰਟਰੋਲ ਰੂਮ ਦੇ ਫੋਨ ਨੰਬਰ 112 ਤੇ ਸੂਚਨਾ ਮਿਲੀ ਸੀ ਕਿ ਇੱਕ ਔਰਤ ਨਹਿਰ ਵਿੱਚ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।