Fazilka Rape News: ਫਾਜ਼ਿਲਕਾ ਦੇ ਪਿੰਡ ਸੈਦੋ ਕੇ ਹਿਠਾੜ ਦੀ ਕੁੜੀ ਦੇ ਨਾਲ ਬਲਾਤਕਾਰ, ਪੰਜ ਮਹੀਨਿਆਂ ਦੀ ਹੋਈ ਗਰਭਵਤੀ
Jun 28, 2023, 10:39 AM IST
Fazilka Rape News: ਫਾਜ਼ਿਲਕਾ ਦੇ ਪਿੰਡ ਸੈਦੋ ਕੇ ਹਿਠਾੜ ਵਿਖੇ ਇੱਕ ਕੁੜੀ ਦੇ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਕੁੜੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਦੇ ਵਿਚ ਪਿੰਡ ਦੇ ਦੋ ਨੌਜਵਾਨਾਂ ਵੱਲੋਂ ਉਸ ਨਾਲ ਜਬਰਦਸਤੀ ਜਬਰ-ਜ਼ਨਾਹ ਕੀਤਾ ਗਿਆ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਅੱਜ ਕੁ਼੍ੜੀ ਦੇ ਪੇਟ ਵਿਚ ਦਰਦ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਹਸਪਤਾਲ ਲੈਕੇ ਗਏ। ਚੈੱਕਅਪ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਕਤ ਲੜਕੀ ਪੰਜ ਮਹੀਨਿਆਂ ਦੀ ਗਰਭਵਤੀ ਹੈ। ਓਧਰ ਸਦਰ ਥਾਣਾ ਪੁਲਸ ਨੇ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕਰ ਦਿੱਤਾ ਹੈ। ਐਸ ਐਚ ਓ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪਰਚਾ ਦਰਜ ਕਰ ਕੇ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।