ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ, ਸਰਕਾਰ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ, 10 ਲੱਖ ਰੁਪਏ ਦਾ ਦਿੱਤਾ ਇਨਾਮ
Jan 19, 2023, 13:13 PM IST
ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਮੁਹਿੰਮ ਚਲਾਈ ਗਈ ਸੀ ਜਿਸਦੀ ਸਰਕਾਰ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ। ਬੀਤੇ ਕੁੱਝ ਸਮੇਂ ਦੌਰਾਣ ਫਾਜ਼ਿਲਕਾ ਪੁਲਸ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਵੱਡੇ ਪੱਧਰ ਤੇ ਹੈਰੋਇਨ, ਅਫੀਮ, ਪੋਸਤ ਤਸਕਰੀ ਦਾ ਭਾਂਡਾ ਫੋੜ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਜਿਸਦੇ ਕਰਕੇ ਸਰਕਾਰ ਨੇ ਹੁਣ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਕੀਤੀ ਗਈ ਇਸ ਕਾਰਗੁਜ਼ਾਰੀ ਦੇ ਬਦਲੇ ਫਾਜ਼ਿਲਕਾ ਜ਼ਿਲਾ ਪੁਲਸ ਦੇ 11 ਅਧਿਕਾਰੀਆਂ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਿੱਤਾ ਹੈ।