Fazilka News: ਸਰਕਾਰੀ ਸਕੂਲ ਦੀ ਛੱਤ ਤੇ ਬੱਚਿਆਂ ਨੂੰ ਮੁਰਗਾ ਬਣਾਉਣ ਤੇ ਇੱਟਾਂ ਚੁਕਵਾਉਣ ਦਾ ਵੀਡੀਓ ਵਾਇਰਲ
Jun 23, 2023, 13:12 PM IST
Fazilka News: ਅਬੋਹਰ ਦੇ ਪ੍ਰੇਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿਚ ਸਕੂਲ ਦੀ ਛੱਤ ਤੇ ਛੋਟੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ ਜਾ ਰਿਹਾ ਹੈ। ਇਹਨਾਂ ਹੀ ਨਹੀਂ ਬੱਚਿਆਂ ਤੋਂ ਇੱਟਾਂ ਵੀ ਚੁਕਵਾਈਆਂ ਜਾ ਰਹੀਆਂ ਨੇ ਤੇ ਕੰਮ ਕਰਵਾਇਆ ਜਾ ਰਿਹਾ ਹੈ। ਸਾਹਮਣੇ ਖੜੇ ਕਿਸੇ ਵਿਅਕਤੀ ਵੱਲੋਂ ਸਾਰੀ ਵੀਡੀਓ ਆਪਣੇ ਮੁਬਾਈਲ ਦੇ ਕੈਮਰੇ ਵਿੱਚ ਕੈਦ ਕਰ ਲਈ ਗਈ ਜਿਸ ਤੋਂ ਬਾਅਦ ਹੁਣ ਇਸ ਵੀਡੀਓ ਨੂੰ ਹੁਣ ਵਾਇਰਲ ਕਰ ਦਿੱਤਾ ਗਿਆ ਹੈ। ਇਹ ਵੀਡੀਓ ਪੁਰਾਣੀ ਦੱਸੀ ਜਾ ਰਹੀ ਹੈ ਪਰ ਸਿੱਖਿਆ ਵਿਭਾਗ ਦੇ ਕੋਲ਼ ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਲਿਖਤੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਵੀਡੀਓ ਕਦੋਂ ਦੀ ਹੈ ਅਤੇ ਕਿਸ ਨੇ ਬਣਾਈ ਹੈ ਇਸ ਲਈ ਸਿੱਖਿਆ ਵਿਭਾਗ ਨੇ ਵਿਸ਼ੇਸ਼ ਤੌਰ ਤੇ ਕਮੇਟੀ ਦਾ ਗਠਨ ਕਰ ਜਾਂਚ ਦੇ ਹੁਕਮ ਦੇ ਦਿੱਤੇ ਹਨ।