Ferozepur Viral Video: ਫਿਰੋਜ਼ਪੁਰ `ਚ DGP ਅਤੇ SSP ਨਾਮ ਇੱਕ ਚਿੱਠੀ ਸੋਸ਼ਲ ਮੀਡੀਆ `ਤੇ ਵਾਇਰਲ
Ferozepur Viral Video: ਡੀਜੀਪੀ ਪੰਜਾਬ ਅਤੇ ਐਸਐਸਪੀ ਫ਼ਿਰੋਜ਼ਪੁਰ ਨੂੰ ਸੰਬੋਧਿਤ ਇੱਕ ਪੱਤਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਡੀਐਸਪੀ ਸਿਟੀ ਨੇ ਐਸਐਸਪੀ ਨੂੰ ਪੱਤਰ ਲਿਖਿਆ ਕਿ ਫਿਰੋਜ਼ਪੁਰ ਦੇ ਸਦਰ ਥਾਣੇ ਦੇ ਕੁਝ ਮੁਲਾਜ਼ਮਾਂ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਮੁਲਾਕਾਤ ਕੀਤੀ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਥਾਣਾ ਸਦਰ ਜ਼ਿਆਦਾਤਰ ਸਰਹੱਦੀ ਪਿੰਡਾਂ ਨਾਲ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਨਸ਼ੇ ਦੀ ਤਸਕਰੀ ਆਮ ਗੱਲ ਹੈ।