Ferozepur accident news: ਟਰੈਕਟਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ ਤੇ ਦੂਜਾ ਜਖ਼ਮੀ, ਹਾਦਸੇ ਦੀ ਵੀਡੀਓ CCTV ਕੈਮਰੇ `ਚ ਕੈਦ
Jun 13, 2023, 23:39 PM IST
Ferozepur accident news: ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਤੋਂ ਇੱਕ ਦੁਖਦ ਘਟਨਾ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਫਿਰੋਜ਼ਪੁਰ ਦੇ ਮੋਦੀ ਮਿੱਲ ਰੋਡ ਤੇ ਇਕ ਸੜਕੀ ਹਾਦਸਾ ਵਾਪਰਿਆ ਜਿਸ ਵਿੱਚ ਟਰੈਕਟਰ ਅਤੇ ਐਕਟਿਵਾ ਦੀ ਟੱਕਰ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਸਕੂਟਰੀ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੂਜਾ ਜਖ਼ਮੀ ਹੋ ਗਇਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਡਿਊਟੀ ਖਤਮ ਤੋਂ ਬਾਅਦ ਆਪਣੇ ਦੋਸਤ ਨੂੰ ਸ਼ਹਿਰ ਛੱਡਣ ਆ ਰਿਹਾ ਸੀ। ਰਸਤੇ ਵਿੱਚ ਟਰੈਕਟਰ ਅਤੇ ਐਕਟਿਵਾ ਵਿਚਾਲੇ ਟੱਕਰ ਹੋਣ ਨਾਲ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜਿਆ ਗਿਆ। ਪੁਲਿਸ ਨੇ ਕਿਹਾ ਕਿ ਟਰੈਕਟਰ ਚਾਲਕ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਉਸਨੂੰ ਫੜਿਆ ਜਾਵੇਗਾ। ਹਾਦਸੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ, ਵੀਡੀਓ ਵੇਖੋ ਤੇ ਜਾਣੋ..