Ferozepur news: ਫਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਸ਼ਰਾਬ ਨੇ ਕਰਾ ਦਿੱਤਾ ਕਤਲ, ਘਰ `ਚ ਦਾਖਲ ਹੋ ਕੇ ਬਦਮਾਸ਼ਾਂ ਨੇ ਕੀਤਾ ਕਤਲ

Jun 14, 2023, 12:52 PM IST

Ferozepur news: ਪੰਜਾਬ ਅੰਦਰ ਕਾਨੂੰਨ ਦਾ ਖੌਫ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਲਗਾਤਾਰ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਕਤਲੋ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਖੂ ਤੋਂ ਸਾਹਮਣੇ ਆਇਆ ਹੈ ਜਿਥੋ ਪਿੰਡ ਮੰਨੂੰ ਮਾਛੀ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਸੁੱਤੇ ਪਏ ਪਰਿਵਾਰ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ। ਬਦਮਾਸ਼ਾਂ ਨੇ ਹਮਲਾ ਕਰਦੇ ਹੋਏ ਜਸਵਿੰਦਰ ਸਿੰਘ ਨਾਮਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਉਸਦੀ ਪਤਨੀ ਕ੍ਰਿਸ਼ਨਾ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਪਤਨੀ ਕ੍ਰਿਸ਼ਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੱਖੂ ਵਿਖੇ ਲਿਜਾਇਆ ਗਿਆ ਜਿਥੇ ਜਸਵਿੰਦਰ ਸਿੰਘ ਦੀ ਪਤਨੀ ਦਾ ਇਲਾਜ ਚੱਲ ਰਿਹਾ ਹੈ। ਇਸ ਪੂਰੀ ਘਟਨਾ ਤੇ ਜਾਣਕਾਰੀ ਦਿੰਦਿਆਂ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਸ਼ਰਾਬ ਵੇਚਣ ਦਾ ਕੰਮ ਕਰਦਾ ਸੀ ਅਤੇ ਕੋਈ ਭਿੰਦਰ ਸਿੰਘ ਨਾਮ ਦਾ ਵਿਅਕਤੀ ਉਸ ਕੋਲੋਂ ਸ਼ਰਾਬ ਲੈਕੇ ਜਾਂਦਾ ਸੀ। ਉਧਾਰ ਕਾਫੀ ਹੋਣ ਤੇ ਜਦ ਜਸਵਿੰਦਰ ਸਿੰਘ ਨੇ ਪੈਸੇ ਮੰਗੇ ਤਾਂ ਉਨ੍ਹਾਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ਦੌਰਾਨ ਉਨ੍ਹਾਂ ਦਾ ਆਪਸ ਵਿੱਚ ਮਾਮੂਲੀ ਝਗੜਾ ਹੋ ਗਿਆ। ਕੁੱਝ ਦਿਨਾਂ ਬਾਅਦ ਜਦ ਭਿੰਦਰ ਸਿੰਘ ਸ਼ਰਾਬ ਲੈਕੇ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਲੱਗੇ ਨਾਕੇ ਤੇ ਪੁਲਿਸ ਨੇ ਉਸਨੂੰ ਫੜ ਲਿਆ ਅਤੇ ਭਿੰਦਰ ਸਿੰਘ ਨੂੰ ਲੱਗਿਆ ਕਿ ਉਸਦੀ ਸ਼ਰਾਬ ਜਸਵਿੰਦਰ ਸਿੰਘ ਨੇ ਫੜਾਈ ਹੈ। ਇਸੇ ਰੰਜਿਸ਼ ਨੂੰ ਲੈਕੇ ਰਾਤ ਕਰੀਬ 11 ਵਜੇ ਬਦਮਾਸ਼ਾਂ ਨੇ ਜਸਵਿੰਦਰ ਸਿੰਘ ਦੇ ਘਰ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੇ ਕਾਫੀ ਸੱਟਾਂ ਵਜੀਆਂ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

More videos

By continuing to use the site, you agree to the use of cookies. You can find out more by Tapping this link