Firecracker Factory Fire: ਪਟਾਕਾ ਫੈਕਟਰੀ `ਚ ਲੱਗੀ ਅੱਗ, 6 ਲੋਕਾਂ ਦੀ ਮੌਤ, 60 ਤੋਂ ਵੱਧ ਜ਼ਖ਼ਮੀ
Firecracker Factory Fire: ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਇਸ ਕਾਰਨ ਨੇੜੇ-ਤੇੜੇ ਦੇ 60 ਤੋਂ ਵੱਧ ਘਰਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਗਈ। 60 ਤੋਂ ਵੱਧ ਲੋਕ ਜ਼ਖਮੀ ਹਨ।। 25 ਤੋਂ ਵੱਧ ਜ਼ਖ਼ਮੀਆਂ ਨੂੰ ਹਰਦਾ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ। ਪ੍ਰਸ਼ਾਸਨ ਨੇ 100 ਤੋਂ ਵੱਧ ਘਰਾਂ ਨੂੰ ਖਾਲੀ ਕਰਵਾ ਲਿਆ ਹੈ। ਫੈਕਟਰੀ ਵਿੱਚ ਹਾਲੇ ਵੀ ਰੁਕ-ਰੁਕ ਕੇ ਧਮਾਕੇ ਹੋ ਰਹੇ ਹਨ।