Moga Weather: ਮੋਗਾ `ਚ ਸਰਦੀ ਦੇ ਸੀਜ਼ਨ ਦੇ ਪਹਿਲੇ ਮੀਂਹ ਨੇ ਠਾਰੇ ਲੋਕ
Moga Weather: ਕ੍ਰਿਸਮਸ ਤੋਂ ਪਹਿਲਾਂ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਮੋਗਾ ਵਿੱਚ ਤੜਕਸਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ। ਸਵੇਰ 5:00 ਤੋਂ ਪੈ ਰਹੇ ਮੀਂਹ ਨੇ ਮੌਸਮ ਹੋਰ ਵੀ ਠੰਢਾ ਕਰ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵੀ ਵਧਣ ਦੇ ਆਸਾਰ ਹਨ।