Ram Mandir: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਦੇ ਕੀਤੇ ਦਰਸ਼ਨ
Ram Mandir: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਯੁੱਧਿਆ ਵਿਖੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕੀਤੇ। ਅਯੁੱਧਿਆ ਵਿਖੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕਰਨ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਰਾਮ ਦੇ ਦਰਸ਼ਨ ਕਰਨ ਦੀਆਂ ਤਸਵੀਰਾਂ ਸੋਸ਼ਲ ਮੀਡਿਆ ‘ਤੇ ਸਾਂਝੀਆਂ ਕੀਤੀਆਂ ਹਨ।