Charanjit Channi: ਲੋਕਸਭਾ ਚੋਣਾਂ ਲਈ ਟਿਕਟ ਮਿਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਵੇਖੋ ਤਸਵੀਰਾਂ
Charanjit Channi at Golden temple Amritsar: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਹਨ। ਚੰਨੀ ਨੇ ਕਿਹਾ ਕਿ ਦੁਆਬੇ ਜਲੰਧਰ ਵਿੱਚ ਪਾਰਟੀ ਨੇ ਮੇਰੀ ਡਿਊਟੀ ਲਗਾਈ ਹੈ ਅਤੇ ਮੈਨੂੰ ਉਥੋਂ ਟਿਕਟ ਦੇ ਕੇ ਮਾਣ ਬਖਸ਼ਿਆ ਹੈ ਅਤੇ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅਸ਼ੀਰਵਾਦ ਲੈਣ ਲਈ ਆਇਆ ਹਾਂ।