Aap Leader resigned: ਅਬੋਹਰ ਤੋਂ AAP ਦੇ ਸਾਬਕਾ ਹਲਕਾ ਇੰਚਾਰਜ ਦੀਪ ਕੰਬੋਜ ਨੇ ਪਾਰਟੀ ਤੋਂ ਦਿੱਤਾ ਅਸਤੀਫਾ
Aap Leader resigned: ਅਬੋਹਰ ਹਲਕੇ ਤੋਂ ਆਮ ਆਦਮੀ ਪਾਰਟੀ 'ਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਦੀਪ ਕੰਬੋਜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਬਾਰੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਦੀਪ ਕੰਬੋਜ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਪਿਛਲੇ 12 ਸਾਲਾਂ ਤੋਂ ਆਮ ਆਦਮੀ ਪਾਰਟੀ 'ਚ ਦਿਨ-ਰਾਤ ਰਹਿ ਕੇ ਪਾਰਟੀ ਲਈ ਸੇਵਾ ਕੀਤੀ।