Jathedar on J&K HC: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਅਤੇ ਕਸ਼ਮੀਰ ਹਾਈਕੋਰਟ ਵੱਲੋਂ ਕੌਰ ਅਤੇ ਸਿੰਘ ਦੇ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਇਹ ਫੈਸਲਾ ਗੈਰ ਮਰਿਆਦਤ ਹੈ। ਇਹ ਫੈਸਲਾ ਸਿੱਖ ਧਰਮ ਦੀ ਮਰਿਆਦਾ ਦੇ ਅਨੁਸਾਰ ਨਹੀਂ ਹੈ, ਜੋ ਕਿ ਮੰਗਭਾਗਾ ਹੈ। ਦੱਸ ਦਈਏ ਕਿ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਨੇ ਉੱਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਇੱਕ ਫੈਸਲਾ ਦਿੱਤਾ ਹੈ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਗੁਰਦੁਆਰਾ ਕਮੇਟੀ ਦਾ ਮੈਂਬਰ ਬਣਨ ਦੇ ਲਈ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਨਹੀਂ, ਮਨ ਵਿੱਚ ਭਾਵਨਾ ਹੋਣੀ ਚਾਹੀਦੀ ਹੈ।