Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਹਮਾਇਤ
Giani Harpreet Singh: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਉਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ 'ਤੇ ਚੱਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਗੁਰੂ ਨਾਨਕ ਸਾਹਿਬ ਸਾਂਝੀਵਾਲਤਾ ਦਾ ਉਪਦੇਸ਼ ਦੇ ਕੇ ਗਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਦੱਸਿਆ ਸਹੀ। ਰਾਹੁਲ ਗਾਂਧੀ ਨੇ ਵਿਦੇਸ਼ੀ ਦੌਰੇ ਦੌਰਾਨ ਸਿੱਖਾਂ ਲਈ ਚਿੰਤਾ ਪ੍ਰਗਟਾਈ ਸੀ ਕਿ ਆਉਣ ਵਾਲੇ ਸਮੇਂ ਵਿੱਚ ਕੀ ਸਿੱਖਾਂ ਨੂੰ ਗੁਰੂ ਘਰਾਂ ਵਿੱਚ ਜਾਣ ਦਿੱਤਾ ਜਾਵੇਗਾ ਜਾਂ ਪੱਗ ਬੰਨ੍ਹਣ ਦਿੱਤੀ ਜਾਵੇਗੀ। ਇਸ ਉਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਦਿੱਲੀ ਦੇ ਖ਼ਾਲਸਾ ਕਾਲਜ 'ਚ ਬਾਹਰੋਂ ਆਏ ਨੌਜਵਾਨਾਂ ਨੇ ਇੱਕ ਸਿੱਖ ਨੌਜਵਾਨ ਦੀ ਦਸਤਾਰ ਉਤਾਰੀ ਅਤੇ ਲੜਕੀਆਂ ਨਾਲ ਬਦਸਲੂਕੀ ਕੀਤੀ ਗਈ ਜੋ ਉਨ੍ਹਾਂ ਨੇ ਕਿਹਾ ਉਹ ਸੱਚ ਹੋ ਰਿਹਾ ਹੈ।