Sri Akal Takht Sahib new jathedar: ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ
Jun 16, 2023, 12:39 PM IST
Sri Akal Takht Sahib new jathedar: ਪੰਜਾਬ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਬਣਾਇਆ ਗਿਆ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਇਹ ਵੱਡਾ ਫੈਸਲਾ SGPC ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਹੈ। ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿਣਗੇ।