Gidderbaha By election 2024: ਜ਼ਿਮਨੀ ਚੋਣਾਂ ਵੋਟਿੰਗ ਤੋਂ ਪਹਿਲਾਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਗੁਰੂ ਘਰ ਅਸ਼ੀਰਵਾਦ ਲੈਣ ਲਈ ਪਹੁੰਚੇ
Gidderbaha By election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਹਾਲ ਹੀ ਵਿੱਚ ਗਿੱਦੜਬਾਹਾ ਤੋਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਪੋਲਿੰਗ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਮਾਤਮਾ ਤੋਂ ਅਸ਼ੀਰਵਾਦ ਲੈਂਦੇ ਹੋਏ ਨਜ਼ਰ ਆਏ ਹਨ। ਗਿੱਦੜਬਾਹਾ ਵਿੱਚ 1 ਲੱਖ 66 ਹਜ਼ਾਰ 731 ਵੋਟਰ ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 96 ਸੰਵੇਦਨਸ਼ੀਲ ਹਨ।