Fazilka News: ਫਾਜ਼ਿਲਕਾ `ਚ ਸਰਕਾਰੀ ਸਕੂਲ ਦਾ ਅਧਿਆਪਕ ਗ੍ਰਿਫਤਾਰ, ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਸਨ ਦੋਸ਼

ਰਵਿੰਦਰ ਸਿੰਘ Thu, 12 Sep 2024-7:13 pm,

Fazilka News: ਫਾਜ਼ਿਲਕਾ ਦੇ ਪਿੰਡ ਕਟਿਹੜਾ ਦੇ ਸਰਕਾਰੀ ਸਕੂਲ 'ਚ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਇਸ ਸਕੂਲ ਦੇ ਅਧਿਆਪਕ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਫਾਜ਼ਿਲਕਾ ਦੇ ਡੀ.ਐਸ.ਪੀ ਕੰਵਲਪਾਲ ਸਿੰਘ ਨੇ ਦਿੱਤੀ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦੇ ਲੋਕ ਅਤੇ ਬੱਚਿਆਂ ਦੇ ਮਾਪੇ ਸਕੂਲ 'ਚ ਗਏ ਸਨ, ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਾਰਵਾਈ ਕੀਤੀ ਸੀ। ਉਕਤ ਅਧਿਆਪਕ ਨੇ ਸਕੂਲ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ। ਜਿਸ 'ਤੇ ਥਾਣਾ ਖੂਈਖੇੜਾ 'ਚ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।

More videos

By continuing to use the site, you agree to the use of cookies. You can find out more by Tapping this link