Dr.Swaiman Singh: ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਰਕਾਰ ਨੇ ਸੁਪਰੀਮ ਕੋਰਟ `ਚ ਗਲਤ ਰਿਪੋਰਟ ਪੇਸ਼ ਕੀਤੀ-ਡਾ. ਸਵੈਮਾਨ
Dr.Swaiman Singh: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਥੇ ਹੀ ਬੀਤੀ ਰਾਤ ਡਾ. ਸਵੈਮਾਨ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਕਦੇ ਵੀ ਮੌਤ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਦੱਸੀਆਂ ਗਈਆਂ ਗੱਲਾਂ ਬਿਲਕੁਲ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ਉਤੇ ਨਜ਼ਰ ਬਣਾਏ ਹੋਏ ਹੈ। ਉਨ੍ਹਾਂ ਨੂੰ ਕਦੇ ਵੀ ਦਿਲ ਦਾ ਦੌਰਾ ਪੈ ਸਕਦਾ ਹੈ।