Guava Orchard scam: ਸਾਰੇ ਮੁਲਜ਼ਮਾਂ ਨੂੰ ਆਪੋ-ਆਪਣੀਆਂ ਜਾਇਦਾਦਾਂ ਬਾਰੇ ਜਾਣਕਾਰੀ ਦੇ ਹਲਫ਼ਨਾਮੇ ਪੇਸ਼ ਕਰਨ ਦੇ ਨਿਰਦੇਸ਼
राजन नाथ Fri, 01 Sep 2023-3:39 pm,
Guava Orchard scam news: ਅਮਰੂਦ ਦੇ ਬਾਗ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਬਣਾਏ ਗਏ 25 ਮੁਲਜ਼ਮਾਂ (ਜਿਨ੍ਹਾਂ ਵਿੱਚ ਡੀਸੀ ਫਿਰੋਜ਼ਪੁਰ ਦੀ ਪਤਨੀ ਦਾ ਨਾਂ ਵੀ ਸ਼ਾਮਲ ਹੈ) ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ ਅਤੇ ਅਦਾਲਤ ਵੱਲੋਂ ਦੋਸ਼ੀਆਂ ਨੂੰ ਦਿੱਤੀ ਗਈ ਅਗਾਊਂ ਰਾਹਤ ਨੂੰ ਬਰਕਰਾਰ ਰੱਖਦੇ ਹੋਏ ਸਾਰੇ ਦੋਸ਼ੀਆਂ ਨੂੰ ਆਪੋ-ਆਪਣੀਆਂ ਜਾਇਦਾਦਾਂ ਸਬੰਧੀ ਜਾਣਕਾਰੀ ਦੇ ਹਲਫ਼ਨਾਮੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਤੈਅ ਕੀਤੀ ਗਈ ਹੈ। ਡੀਸੀ ਦੀ ਪਤਨੀ ਨੂੰ ਅਦਾਲਤ ਵੱਲੋਂ ਅਗਾਊਂ ਰਾਹਤ ਦਿੱਤੀ ਗਈ ਹੈ ਅਤੇ ਇਸ ਰਾਹਤ ਦੇ ਤਹਿਤ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।