Gurdaspur News: ਰਾਵੀ ਦਰਿਆ `ਚ ਪਾਣੀ ਦਾ ਪੱਧਰ ਵਧਣ ਕਾਰਨ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟਿਆ
ਰਵਿੰਦਰ ਸਿੰਘ Sun, 11 Aug 2024-1:26 pm,
Gurdaspur News: ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਗੁਰਦਾਸਪੁਰ ਦੇ ਮਕੌੜਾ ਪੱਤਣ ਉਤੇ ਪੈਂਦੇ 7 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ। 7 ਪਿੰਡ ਟਾਪੂ ਬਣ ਗਏ ਹਨ। ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ ਤੇ ਪਾਰਲੇ ਪਾਸੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।