Gurmeet Choudhary Video: ਸੜਕ `ਤੇ ਬੇਹੋਸ਼ ਪਏ ਵਿਅਕਤੀ ਦੀ ਗੁਰਮੀਤ ਚੌਧਰੀ ਨੇ ਬਚਾਈ ਜਾਨ, ਵੇਖੋ ਵੀਡੀਓ
Gurmeet Choudhary Viral Video: ਅਦਾਕਾਰ ਗੁਰਮੀਤ ਚੌਧਰੀ ਨੇ ਹਾਲ ਹੀ ਵਿੱਚ ਇੱਕ ਬੇਹੋਸ਼ ਵਿਅਕਤੀ ਦੀ ਜਾਨ ਬਚਾਈ ਹੈ। ਸੋਸ਼ਲ ਮੀਡੀਆ 'ਤੇ ਗੁਰਮੀਤ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਸੜਕ 'ਤੇ ਬੇਹੋਸ਼ ਹੋ ਕੇ ਡਿੱਗੇ ਇਕ ਵਿਅਕਤੀ ਨੂੰ ਸੀ.ਪੀ.ਆਰ. ਦਿੰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਅਦਾਕਾਰ ਦੇ ਆਲੇ-ਦੁਆਲੇ ਲੋਕਾਂ ਦੀ ਭੀੜ ਲੱਗੀ ਹੋਈ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਰ ਪਾਸੇ ਗੁਰਮੀਤ ਦੀ ਤਾਰੀਫ ਹੋ ਰਹੀ ਹੈ।