Sangrur Lok Sabha Seat: ਸੰਗਰੂਰ ਲੋਕ ਸਭਾ ਸੀਟ ਤੋਂ ਗੁਰਮੀਤ ਮੀਤ ਹੇਅਰ ਨੇ ਨਾਮਜ਼ਦਗੀ ਕੀਤੀ ਦਾਖ਼ਲ
Sangrur Lok Sabha Seat: ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਨਾਲ ਸੰਗਰੂਰ ਦੀ ਐਮਐਲਏ ਨਰਿੰਦਰ ਕੌਰ, ਮਲੇਰਕੋਟਲਾ ਦੇ ਵਿਧਾਇਕ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਲਹਿਰਾਗਾਗਾ ਤੋਂ ਵਿਧਾਇਕ ਨਾਲ ਮੌਜੂਦ ਸਨ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦਿਆਂ ਉਤੇ ਵੋਟ ਮੰਗੇਗੀ। ਉਨ੍ਹਾਂ ਨੇ ਦੋ ਸਾਲ ਵਿੱਚ ਸਰਕਾਰੀ ਨੌਕਰੀਆਂ ਅਤੇ ਮੈਡੀਕਲ ਸੁਵਿਧਾਵਾਂ ਦਿੱਤੀਆਂ ਹਨ। ਲੋਕਾਂ ਨੂੰ ਫਰੀ ਬਿਜਲੀ ਦਿੱਤੀ ਹੈ ਉਨ੍ਹਾਂ ਦੇ ਆਧਾਰ ਉਤੇ ਵੋਟਾਂ ਮੰਗੀਆਂ ਜਾਣਗੀਆਂ।