Ram Rahim News: ਬਰਗਾੜੀ ਬੇਅਦਬੀ ਮਾਮਲੇ `ਚ ਗੁਰਮੀਤ ਰਾਮ ਰਹੀਮ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ `ਚ ਹੋਈ ਪੇਸ਼ੀ,
Ram Rahim News: 9 ਸਾਲ ਪੁਰਾਣੇ ਬਰਗਾੜੀ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਦੋਸ਼ੀਆਂ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਸੁਣਵਾਈ ਕਰੀਬ ਛੇ ਮਹੀਨੇ ਤੋਂ ਰੁਕੀ ਹੋਈ ਸੀ। ਇਹ ਪਾਬੰਦੀ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਸੀ ਪਰ ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਪਾਬੰਦੀ ਹਟਾਉਣ ਦੇ ਹੁਕਮ ਦਿੱਤੇ ਸਨ। ਪਾਬੰਦੀ ਹਟਣ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਜ਼ਿਲ੍ਹਾ ਅਦਾਲਤ ਵਿੱਚ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਹੋਈ। ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਕੁਝ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 19 ਦਸੰਬਰ ਨੂੰ ਹੋਵੇਗੀ।