Guru Gobind Singh Jayanti: ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ `ਚ ਮਨਾਇਆ ਜਾ ਰਿਹਾ ਪ੍ਰਕਾਸ਼ ਦਿਹਾੜਾ , ਵੇਖੋ ਵੀਡੀਓ
Guru Gobind Singh Jayanti: ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਰੋਹਟਾ ਸਾਹਿਬ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਅਸਥਾਨ ਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਕਥਾ ਕੀਰਤਨ ਵੀ ਹੋਏ, ਅਤੇ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਮਰੀਕ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡਾਂ ਦੇ ਵਿੱਚ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ ਸਨ। ਕਈ ਦਿਨਾਂ ਤੋਂ ਸੰਗਤ ਵੱਲੋਂ ਇਸ ਸਥਾਨ ਤੇ ਸੇਵਾ ਕੀਤੀ ਜਾ ਰਹੀ ਹੈ।