Guru Nanak Dev Ji Parkash Purab: ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚਿਆ, ਸੰਗਤਾਂ ਵੱਲੋਂ ਨਿੱਘਾ ਸਵਾਗਤ
Guru Nanak Dev Ji Parkash Purab: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਵਿਖੇ ਨਦੀ ਦੇ ਪਵਿੱਤਰ ਕੰਢੇ ਪਹੁੰਚਿਆ। ਇਸ ਦੇ ਨਾਲ ਹੀ ਗੱਤਕਾ ਪਾਰਟੀਆਂ ਅਤੇ ਬੱਚਿਆਂ ਨੇ ਤਖ਼ਤੀਆਂ ਫੜ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ | ਇਸ ਦੌਰਾਨ ਸੰਗਤਾਂ ਨੂੰ 5 ਹਜ਼ਾਰ ਬੂਟੇ ਪ੍ਰਸ਼ਾਦ ਵਜੋਂ ਵੰਡੇ ਗਏ। ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਸਮੇਂ ਸਾਡੇ ਕੋਲ ਸ਼ੁੱਧ ਹਵਾ, ਪਾਣੀ ਅਤੇ ਭੋਜਨ ਨਹੀਂ ਹੈ। ਪ੍ਰਦੂਸ਼ਣ ਕਾਰਨ ਫੈਲੇ ਧੂੰਏਂ ਕਾਰਨ ਸੂਰਜ ਦੀ ਰੌਸ਼ਨੀ ਬਾਹਰ ਨਹੀਂ ਆ ਰਹੀ, ਜਦਕਿ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ।